Daily Hukamnama
Thursday,
September 18, 2025
Raag Vadhans Guru Amardas Ji Ang 582
ਵਡਹੰਸੁ ਮਹਲਾ ੩ ਮਹਲਾ ਤੀਜਾ ॥
Line 12
ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
Line 12
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥
Line 13
Praise God, the True Lord; He is all-powerful to do all things.
ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ।
ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥
Line 13
The soul-bride shall never be a widow, and she shall never have to endure suffering.
ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਜਿਸ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ।
ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥
Line 14
She shall never suffer - night and day, she enjoys pleasures; that soul-bride merges in the Mansion of her Lord's Presence.
ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।
ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥
Line 14
She knows her Beloved, the Architect of karma, and she speaks words of ambrosial sweetness.
ਜਿਸ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੋ ਜੀਵਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਹ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ।
ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥
Line 15
The virtuous soul-brides dwell on the Lord's virtues; they keep their Husband Lord in their remembrance, and so they never suffer separation from Him.
ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ।
ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥
Line 15
So praise your True Husband Lord, who is all-powerful to do all things. ||1||
ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ ॥੧॥
ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥
Line 16
The True Lord and Master is realized through the Word of His Shabad; He blends all with Himself.
ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪੈ ਸਕਦੀ ਹੈ, ਪ੍ਰਭੂ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾ ਲੈਂਦਾ ਹੈ।
ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥
Line 16
That soul-bride is imbued with the Love of her Husband Lord, who banishes her self-conceit from within.
ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ਉਹ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ।
ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥
Line 17
Eradicating her ego from within herself, death shall not consume her again; as Gurmukh, she knows the One Lord God.
ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਗਵਾਂਦੀ ਹੈ, ਉਸ ਨੂੰ ਮੁੜ ਕਦੇ ਆਤਮਕ ਮੌਤ ਨਹੀਂ ਵਾਪਰਦੀ ਤੇ ਉਹ ਗੁਰੂ ਦੀ ਸਰਨ ਪੈ ਕੇ ਇਕ ਪਰਮਾਤਮਾ ਨੂੰ ਹੀ ਜਾਣਦੀ ਹੈ।
ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥
Line 18
The desire of the soul-bride is fulfilled; deep within herself, she is drenched in His Love. She meets the Great Giver, the Life of the World.
ਉਸ ਜੀਵ-ਇਸਤ੍ਰੀ ਦੀ (ਪ੍ਰਭੂ-ਮਿਲਾਪ ਦੀ) ਇੱਛਾ ਪੂਰੀ ਹੋ ਜਾਂਦੀ ਹੈ, ਉਹ ਅੰਦਰੋਂ (ਨਾਮ-ਰਸ ਨਾਲ) ਭਿੱਜ ਜਾਂਦੀ ਹੈ, ਉਸ ਨੂੰ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪੈਂਦਾ ਹੈ।
ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥
Line 18
Imbued with love for the Shabad, she is like a youth intoxicated; she merges into the very being of her Husband Lord.
ਜੇਹੜੀ (ਜੀਵ-ਇਸਤ੍ਰੀ) ਗੁਰ-ਸ਼ਬਦ ਦੇ ਰੰਗ ਵਿਚ ਰੰਗੀ ਜਾਂਦੀ ਹੈ, ਉਹ ਨਾਮ ਦੀ ਚੜ੍ਹਦੀ ਜਵਾਨੀ ਵਿਚ ਮਸਤ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੀ ਗੋਦ ਵਿਚ ਲੀਨ ਰਹਿੰਦੀ ਹੈ।
ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥
Line 19
The True Lord Master is realized through the Word of His Shabad. He blends all with Himself. ||2||
ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ ਤੇ ਪ੍ਰਭੂ ਆਪ ਹੀ ਆਪਣੇ ਨਾਲ ਮਿਲਾ ਲੈਂਦਾ ਹੈ ॥੨॥
ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥
Line 19
Those who have realized their Husband Lord - I go and ask those Saints about Him.
ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ।
ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥
Line 1
Renouncing ego, I serve them; thus I meet my True Husband Lord, with intuitive ease.
ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਸੇਵਾ ਕਰਦੀ ਹਾਂ। ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆਤਮਕ ਅਡੋਲਤਾ ਵਿਚ ਟਿਕਿਆਂ ਪ੍ਰੇਮ ਵਿਚ ਜੁੜਿਆਂ ਹੀ ਮਿਲਦਾ ਹੈ।
ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥
Line 1
The True Husband Lord comes to meet the soul-bride who practices Truth, and is imbued with the True Word of the Shabad.
ਸਦਾ-ਥਿਰ ਪ੍ਰਭੂ ਆ ਕੇ ਉਸ ਜੀਵ-ਇਸਤ੍ਰੀ ਨੂੰ ਮਿਲ ਪੈਂਦਾ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੀ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਵਿਚ ਜੁੜੀ ਰਹਿੰਦੀ ਹੈ, ਜੇਹੜੀ ਗੁਰੂ ਦੇ ਸ਼ਬਦ ਵਿਚ ਰੰਗੀ ਰਹਿੰਦੀ ਹੈ।
ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥
Line 2
She shall never become a widow; she shall always be a happy bride. Deep within herself, she dwells in the celestial bliss of Samaadhi.
ਉਹ (ਜੀਵ-ਇਸਤ੍ਰੀ) ਕਦੇ ਨਿ-ਖਸਮੀ ਨਹੀਂ ਹੁੰਦੀ ਤੇ ਸਦਾ ਸੁਹਾਗ-ਵਾਲੀ ਰਹਿੰਦੀ ਹੈ ਅਤੇ ਉਸ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਲੱਗੀ ਰਹਿੰਦੀ ਹੈ।
ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥
Line 2
Her Husband Lord is fully pervading everywhere; beholding Him ever-present, she enjoys His Love, with intuitive ease.
ਹੇ ਸਖੀ! ਪ੍ਰਭੂ-ਪਤੀ ਹਰ ਥਾਂ ਮੌਜੂਦ ਹੈ, ਉਸ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ ਵੇਖ ਫਿਰ ਆਤਮਕ ਅਡੋਲਤਾ ਵਿਚ ਆਨੰਦ ਮਾਣ।
ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥
Line 3
Those who have realized their Husband Lord - I go and ask those Saints about Him. ||3||
ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ (ਕਿ ਪ੍ਰਭੂ ਨਾਲ ਮਿਲਾਪ ਕਿਸ ਤਰ੍ਹਾਂ ਹੋ ਸਕਦਾ ਹੈ) ॥੩॥
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥
Line 4
The separated ones also meet with their Husband Lord, if they fall at the Feet of the True Guru.
ਅਸੀਂ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ ਜੇ ਅਸੀਂ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ।
ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥
Line 4
The True Guru is forever merciful; through the Word of His Shabad, demerits are burnt away.
ਗੁਰੂ ਸਦਾ ਦਇਆਵਾਨ ਹੈ, ਉਹ (ਸਰਨ ਪਿਆਂ ਦੇ) ਅਵਗਣ (ਆਪਣੇ) ਸ਼ਬਦ ਵਿਚ (ਜੋੜ ਕੇ) ਸਾੜ ਦੇਂਦਾ ਹੈ।
ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥
Line 5
Burning away her demerits through the Shabad, the soul-bride eradicates her love of duality, and remains absorbed in the True, True Lord.
(ਹੇ ਸਖੀ!) ਗੁਰੂ ਔਗੁਣ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ, ਮਾਇਆ ਦਾ ਪਿਆਰ ਦੂਰ ਕਰ ਦੇਂਦਾ ਹੈ। (ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਹੀ ਰੱਤੀ ਰਹਿੰਦੀ ਹੈ।
ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥
Line 5
Through the True Shabad, everlasting peace is obtained, and egotism and doubt are dispelled.
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਉਹ ਸਦਾ ਆਨੰਦ ਮਾਣਦੀ ਹੈ ਤੇ ਉਸ ਦੀ ਹਉਮੈ ਤੇ ਭਟਕਣਾ ਦੂਰ ਹੋ ਜਾਂਦੀ ਹੈ।
ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥
Line 6
The Immaculate Husband Lord is forever the Giver of peace; O Nanak, through the Word of His Shabad, He is met.
ਹੇ ਨਾਨਕ! ਪ੍ਰਭੂ-ਪਤੀ ਪਵਿਤ੍ਰ ਕਰਨ ਵਾਲਾ ਹੈ, ਸਦਾ ਸੁਖ ਦੇਣ ਵਾਲਾ ਹੈ, (ਗੁਰੂ ਆਪਣੇ) ਸ਼ਬਦ ਦੀ ਰਾਹੀਂ ਉਸ ਨਾਲ ਮਿਲਾ ਦੇਂਦਾ ਹੈ।
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥
Line 7
The separated ones also meet with their Husband Lord, if they fall at the feet of the True Guru. ||4||1||
ਅਸੀਂ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ, ਜੇ ਅਸੀਂ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ ॥੪॥੧॥