VicharBot
About
Hukamnama
Sign In
Daily Hukamnama
Monday, October 13, 2025
Raag Dhanaasree
Guru Arjan Dev Ji
Ang 673
Archive
ਧਨਾਸਰੀ ਮਹਲਾ ੫ ॥
Line 6
Dhanaasaree, Fifth Mehl:
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥
Line 7
I carry the water, wave the fan, and grind the corn for the Saints; I sing the Glorious Praises of the Lord of the Universe.
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ।
ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥
Line 7
With each and every breath, my mind remembers the Naam, the Name of the Lord; in this way, it finds the treasure of peace. ||1||
ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥
ਤੁਮੑ ਕਰਹੁ ਦਇਆ ਮੇਰੇ ਸਾਈ ॥
Line 8
Have pity on me, O my Lord and Master.
ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ।
ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
Line 8
Bless me with such understanding, O my Lord and Master, that I may forever and ever meditate on You. ||1||Pause||
ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥
ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥
Line 9
By Your Grace, emotional attachment and egotism are eradicated, and doubt is dispelled.
ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ,
ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥
Line 9
The Lord, the embodiment of bliss, is pervading and permeating in all; wherever I go, there I see Him. ||2||
ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥
ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥
Line 10
You are kind and compassionate, the treasure of mercy, the Purifier of sinners, Lord of the world.
ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ।
ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥
Line 10
I obtain millions of joys, comforts and kingdoms, if You inspire me to chant Your Name with my mouth, even for an instant. ||3||
ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥
ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥
Line 11
That alone is perfect chanting, meditation, penance and devotional worship service, which is pleasing to God's Mind.
ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ।
ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
Line 11
Chanting the Naam, all thirst and desire is satisfied; Nanak is satisfied and fulfilled. ||4||10||
ਹੇ ਨਾਨਕ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥
Oct 12, 2025
Oct 14, 2025
Daily Email
Delivery
Morning
Evening
Both
Email
Subscribe